ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਵੱਡਾ ਬਿਆਨ

ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਦੋਵੇਂ ਮੁਲਕਾਂ ਨੂੰ ਸ਼ਰਤਾਂ ਨੂੰ ਨਰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ’ਚ ਪਾਸਪੋਰਟ ਦੀ ਬਜਾਏ ਅਧਾਰ ਕਾਰਡ ’ਤੇ ਐਂਟਰੀ ਹੋਣੀ ਚਾਹੀਦੀ ਹੈ। ਧਾਮੀ ਨੇ ਕਿਹਾ ਕਿ ਪਾਕਿਸਤਾਨ ’ਚ 20 ਡਾਲਰ ਲੈਣ ਦੀ ਸ਼ਰਤ ਖ਼ਤਮ ਕੀਤੀ ਜਾਵੇ। ਉਨ੍ਹਾਂ ਨੇ ਭਾਰਤ ਸਰਕਾਰ ਨੂੰ ਵੀ ਬੇਨਤੀ ਹੈ ਕਿ ਪਾਸਪੋਰਟ ਤੇ ਸਮਾਂ ਲੈਣ ਵਾਲੀਆਂ ਸ਼ਰਤਾਂ ਨੂੰ ਮੌਕੇ ’ਤੇ ਹੱਲ ਕੀਤਾ ਜਾਣਾ ਚਾਹੀਦਾ ਹੈ।

ਇਸ ਮੌਕੇ SGPC  ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁਕਤਸਰ ਸਾਹਿਬ ਵਿਖੇ ਸਿੱਖ ਨੌਜਵਾਨ ’ਤੇ ਹੋਏ ਹਮਲੇ ਦੀ ਸਖਤ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਨੌਜਵਾਨ ਤੇ ਹਮਲਾ ਕਰਨ ਵਾਲੇ ਦੋਸ਼ੀਆਂ ਦੇ ਖਿਲਾਫ਼ ਪੁਲਿਸ ਕਰੇ ਸਖ਼ਤ ਕਾਰਵਾਈ ਕੀਤੀ ਜਾਵੇ।

Leave a Reply

Your email address will not be published. Required fields are marked *